Type Here to Get Search Results !

ਸਰਦੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਤਬਦੀਲ

ਸਰਦੀ ਕਾਰਨ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਤਬਦੀਲ



ਚੰਡੀਗੜ, 3 ਜਨਵਰੀ (ਵਿਸ਼ਵ ਵਾਰਤਾ)- ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਖੁਲਾਸਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਬੱਚਿਆਂ ਨੂੰ ਸੰਘਣੀ ਧੁੰਦ ਤੇ ਸਰਦੀ ਤੋਂ ਬਚਾਉਣ ਲਈ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਆਦੇਸ਼ਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Post a Comment

0 Comments